October 16, 2024

Chandigarh Headline

True-stories

ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

ਰੋਪੜ, 4 ਸਤੰਬਰ, 2023: ਅੱਜ ਇਥੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਪਿੰਡ ਕੋਟਲਾ ਨਿਹੰਗ ਵਿੱਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਐਨਜੀਓ ਸਵੇਰਾ ਵਲੋਂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਉਤੇ ਹਲਕਾ ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸੱ.ਐਸੱ. ਆਹਲੂਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਉਤੇ ਐਮ.ਐਲ.ਏ. ਡਾ. ਚਰਨਜੀਤ ਸਿੰਘ ਅਤੇ ਡਾ. ਐਸੱ.ਐਸੱ. ਆਹਲੂਵਾਲੀਆ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਰੋਪੜ ਤੋਂ 60 ਪਰਿਵਾਰਾਂ ਅਤੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੇ ਵੱਖ–ਵੱਖ ਪਿੰਡਾਂ ਤੋਂ 70 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਸਨ। ਇਸ ਮੌਕੇ ਉਤੇ ਵੱਖ–ਵੱਖ ਐਨਜੀਓ ਵਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਸ਼ਾਮਿਲ ਹੋਏ ਨੌਜਵਾਨਾਂ ਨੇ ਇਸ ਮੌਕੇ ਉਤੇ ਦੱਸਿਆ ਕਿ ਉਹ ਸਾਰੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ। ਉਨ੍ਹਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਹ ਅੱਜ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ।

ਇਸ ਮੌਕੇ ਉਤੇ ਐਨਜੀਓ ਸਵੇਰਾ ਦੇ ਮੈਂਬਰ ਅਤੇ ਸਮਾਜ ਸੇਵੀ ਰਜਿੰਦਰ ਸਿੰਘ ਧਰਮਗੜ੍ਹ, ਕੋਆਰਡੀਨੇਟਰ ਸੁਖਵਿੰਦਰ ਸਿੰਘ ਕੋਟਲਾ ਅਤੇ ਕੋਆਰਡੀਨੇਟਰ ਗੁਰਜੰਟ ਸਿੰਘ ਭੰਗੂ ਨੇ ਦੱਸਿਆ ਕਿ ਉਨ੍ਹਾਂ ਦੀ ਐਨਜੀਓ ਪੂਰੇ ਪੰਜਾਬ ਵਿੱਚ ਪਿਛਲੇ ਕਈਂ ਸਾਲਾਂ ਤੋਂ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹਨ, ਇਸ ਲਈ ਅੱਜ ਉਹ ਸਾਰੇ ਆਮ ਆਦਮੀ ਪਾਰਟੀ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕਰਦੇ ਹਨ।

ਇਸ ਮੌਕੇ ਉਤੇ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨਜੀਓ ਸਵੇਰਾ ਵਲੋਂ ਜੋ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਹ ਬਹੁਤ ਹੀ ਸਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਵਿੱਚ ਪਿਛਲੇ ਸਮੇਂ ਵਿੱਚ ਬਹੁਤ ਜ਼ਿਆਦਾ ਲੋਕ ਭਲਾਈ ਦੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਾਨ ਸਰਕਾਰ ਵਲੋਂ ਜੋ ਬਿਜਲੀ ਦੀ ਗਰੰਟੀ ਪੂਰੀ ਕੀਤੀ ਗਈ ਹੈ, ਉਸਦੇ ਨਾਲ 86 ਫੀਸ਼ਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਪੰਜਾਬ ਦੇ ਵਿੱਚ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਵੱਡੇ ਪੱਧਰ ਤੇ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ।

ਇਸ ਮੌਕੇ ਉਤੇ ਡਾ. ਐਸੱ.ਐਸੱ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੇ ਇੱਕ ਸਾਲ ਵਿੱਚ ਉਹ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ਦੇ ਰਾਜ ਵਿੱਚ ਨਹੀਂ ਕਰ ਪਾਈਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਵਿਚੋਂ ਨਸ਼ੇ ਦੇ ਕਲੰਕ ਨੂੰ ਖਤਮ ਕਰਨ ਦੇ ਲਈ ਪਿਛਲੇ ਡੇਢ ਸਾਲ ਤੋਂ ਵੱਡਾ ਅਭਿਆਨ ਛੇੜਿਆ ਹੋਇਆ ਹੈ। ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ ਨਸ਼ੇ ਦੇ ਹਜ਼ਾਰਾਂ ਸ਼ੌਦਾਗਰਾਂ ਨੂੰ ਜੇਲਾਂ ਵਿੱਚ ਡੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕੋ–ਇੱਕ ਨਿਸ਼ਾਨਾ ਹੈ, ਕਿ ਅਗਲੇ ਸਾਲ ਅਜ਼ਾਦੀ ਦਿਹਾੜੇ ਤੱਕ ਪੰਜਾਬ ਵਿਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਇਸ ਮੌਕੇ ਉਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ, ਐਨਜੀਓ ਅਤੇ ਨੌਜਵਾਨਾਂ ਦਾ ਸੁਆਗਤ ਕੀਤਾ।

ਇਸ ਮੌਕੇ ਉਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ, ਆਮ ਆਦਮੀ ਪਾਰਟੀ ਰੋਪੜ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਵਿੰਦਰ ਸਿੰਘ ਢਾਹੇ, ਆਮ ਆਦਮੀ ਪਾਰਟੀ ਦੇ ਜਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ, ਪਿੰਡ ਕੋਟਲਾ ਨਿਹੰਗ ਦੇ ਸਾਬਕਾ ਸਰਪੰਚ ਬਲਵੀਰ ਕੌਰ, ਦਵਿੰਦਰ ਕੌਰ, ਸਮਾਜ ਸੇਵੀ ਇੰਦਰਜੀਤ ਸਿੰਘ, ਸਮਾਜ ਸੇਵੀ ਅਨਿਲ ਕੁਮਾਰ, ਸਮਾਜ ਸੇਵੀ ਹਰਪ੍ਰੀਤ ਸਿੰਘ, ਸਮਾਜ ਸੇਵੀ ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..