September 10, 2024

Chandigarh Headline

True-stories

ਕੱਚੇ ਤੋਂ ਪੱਕੇ ਹੋਏ ਅਧਿਆਪਕਾਂ ਨੇ ਕੀਤਾ ਡਾ. ਐਸ.ਐਸ. ਆਹਲੂਵਾਲੀਆ ਦਾ ਸਨਮਾਨ

ਮੋਹਾਲੀ, 17 ਸਤੰਬਰ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਪਿਛਲੇ ਦਿਨੀਂ ਪੱਕੇ ਕੀਤੇ ਗਏ ਅਧਿਆਪਕਾਂ ਦੇ ਵਲੋਂ ਅੱਜ ਇੱਥੇ ਗੁਰਦੁਆਰਾ ਅੰਬ ਸਾਹਿਬ, ਮੋਹਾਲੀ ਵਿਖੇ ਸ਼ੁਕਰਨਾਮਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਵੱਖ–ਵੱਖ ਖੇਤਰਾਂ ਤੋਂ ਲਗਭਗ 200 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਤੇ ਪੱਕੇ ਹੋਏ ਅਧਿਆਪਕ ਅਵਤਾਰ ਸਿੰਘ ਨੇ ਦੱਸਿਆ ਕਿ ਸਾਲ 2021 ਦੇ ਵਿੱਚ ਉਨ੍ਹਾਂ ਦੀ ਜਥੇਬੰਦੀ ਦੇ ਵੱਲੋਂ ਪੰਜਾਬ ਸਕੂਲ ਸਿਖਿਆ, ਬੋਰਡ, ਦੇ ਕੋਲ ਧਰਨਾ ਲਗਾਇਆ ਹੋਇਆ ਸੀ, ਜਿਸ ਵਿੱਚ ਸਾਡੀ ਇਕੋ–ਇੱਕ ਮੰਗ ਸੀ ਕਿ ਸਾਨੂੰ ਨੌਕਰੀ ਤੇ ਕੱਚੇ ਤੋਂ ਪੱਕਾ ਕੀਤਾ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਅਤੇ ਡਾ. ਐਸ.ਐਸ. ਆਹਲੂਵਾਲੀਆ ਦੇ ਵਲੋਂ ਸਾਡੇ ਧਰਨੇ ਦੇ ਵਿੱਚ ਆ ਕੇ ਵਾਅਦਾ ਕੀਤਾ ਗਿਆ ਸੀ, ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣ ਜਾਂਦੀ ਹੈ ਤਾਂ ਉਨ੍ਹਾਂ ਨੂੰ ਕੱਚੇ ਤੋਂ ਪੱਕਾ ਕਰਿਆ ਜਾਵੇਗਾ।

ਅਵਤਾਰ ਸਿੰਘ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਵਲੋਂ ਪਿਛਲੇ ਦਿਨੀਂ 12710 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ। ਹੁਣ ਉਨ੍ਹਾਂ ਦੀ ਤਨਖਾਹ 6000 ਤੋਂ 18000 ਹੋ ਗਈ ਹੈ। ਇਸ ਲਈ ਉਨ੍ਹਾਂ ਦੇ ਵਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਦੇ ਵਿੱਚ ਸ਼ੁਕਰਨਾਮੇ ਵਜੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ, ਜੋ ਕਿ ਪਰਸੋਂ ਤੋਂ ਚੱਲ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਮਾਨ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਸਾਨੂੰ ਨੌਕਰੀ ਤੇ ਪੱਕਾ ਕੀਤਾ ਹੈ।

ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਸਨਮਾਨਿਤ ਕਰਨ ਦੇ ਲਈ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਨਾਲ ਉਹ ਵਾਅਦਾ ਕਦੇ ਵੀ ਨਹੀਂ ਕਰਦੀ, ਜਿਸ ਨੂੰ ਕਿ ਪੂਰਾ ਨਾ ਕੀਤਾ ਜਾ ਸਕੇ। ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਧਿਆਪਕਾਂ ਦੇ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਅਧਿਆਪਕਾ ਨੂੰ ਪੱਕਾ ਕਰਕੇ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਨੇ ਅੱਗੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੇ ਵਿੱਚ ਹੋਰ ਕਈਂ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਸਨ। ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਗਰੰਟੀਆਂ ਮਾਨ ਸਰਕਾਰ ਵਲੋਂ ਪੂਰੀਆਂ ਕਰ ਦਿੱਤੀਆਂ ਹਨ। ਪਿਛਲੀ ਦਿਨੀ ਪੰਜਾਬ ਵਿੱਚ ਸਿਖਿਆ ਕ੍ਰਾਂਤੀ ਲਿਆਉਣ ਦੇ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕੀਤੀ ਗਈ ਹੈ। ਸਕੂਲ ਸਿਖਿਆ ਦੇ ਵਿੱਚ ਵੱਡੇ ਸੁਧਾਰ ਕਰਨ ਦੇ ਲਈ ਸਰਕਾਰ ਦੇ ਵਲੋਂ 1600 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸਦੇ ਨਾਲ ਸਕੂਲਾਂ ਦੇ ਇਨਫਰਾਸਟਰੱਕਚਰ ਨੂੰ ਸੁਧਾਰਿਆ ਜਾਵੇਗਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..