July 26, 2024

Chandigarh Headline

True-stories

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਸੇਵਾ ਕੇਂਦਰ ਦਾ ਉਦਘਾਟਨ

ਮੋਹਾਲੀ, 5 ਦਸੰਬਰ, 2023.: ਅੱਜ ਮੋਹਾਲੀ ਦੇ ਸੈਕਟਰ 76 ਵਿੱਚ ਡਾ. ਸ਼ੇਰ ਸਿੰਘ ਮੈਮੋਰੀਅਲ ਟਰੱਸਟ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ–ਇੰਚਾਰਜ ਆਪ ਚੰਡੀਗੜ੍ਹ, ਡਾ. ਐਸ.ਐਸ. ਆਹਲੂਵਾਲੀਆ ਵਲੋਂ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਦਾ ਪੰਜਾਬ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਰਿਬਨ ਕੱਟ ਕੇ ਰਸ਼ਮੀ ਤੌਰ ਤੇ ਉਦਘਾਟਨ ਕੀਤਾ। ਇਸ ਮੌਕੇ ਉਤੇ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਡੇਰਾਬਸੀ ਤੋਂ ਐਮਐਲਏ ਕੁਲਜੀਤ ਸਿੰਘ ਰੰਧਾਵਾਂ, ਪੀਐਸਆਈਈਸੀ ਦੇ ਚੇਅਰਮੈਨ ਦਲਬੀਰ ਸਿੰਘ ਢਿਲੋਂ, ਆਪ ਦੇ ਸੂਬਾ ਸਕੱਤਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਸ਼ਿਰਕਤ ਕੀਤੀ।

ਅੱਜ ਇੱਥੇ ਡਾ. ਸ਼ੇਰ ਸਿੰਘ ਜੀ ਦੀ ਦੂਜੀ ਬਰਸੀ ਮੌਕੇ ਸਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੂੰ ਵੱਖ–ਵੱਖ ਕੈਬਨਿਟ ਮੰਤਰੀਆਂ, ਐਮਐਲਏ, ਚੇਅਰਮੈਨਾਂ ਅਤੇ ਆਏ ਹੋਏ ਮਹਿਮਾਨਾਂ ਨੇ ਸਰਧਾਂਜਲੀ ਭੇਂਟ ਕੀਤੀ।

ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਉਤੇ ਬੋਲਦੇ ਹੋਏ ਕਿਹਾ ਕਿ ਅੱਜ ਡਾ. ਸ਼ੇਰ ਸਿੰਘ ਜੀ ਦੀ ਦੂਜੀ ਬਰਸੀ ਮੌਕੇ ਉਨ੍ਹਾਂ ਵਲੋਂ ਡਾ. ਸ਼ੇਰ ਸਿੰਘ ਮੈਮੋਰੀਅਲ ਟਰੱਸਟ ਦੇ ਨਾਲ ਮਿਲ ਕੇ ਇਸ ਸੇਵਾ ਕੇਂਦਰ ਦੀ ਸ਼ੁਰੂਆਤ ਕੀਤੀ ਗਈ। ਇਸ ਸੇਵਾ ਕੇਂਦਰ ਰਾਂਹੀ ਆਮ ਲੋਕਾਂ ਨੂੰ ਵੱਖ–ਵੱਖ ਸੇਵਾਵਾਂ ਪ੍ਰਾਪਤ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇੱਥੇ ਅਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਆਈਡੀ ਕਾਰਡ, ਵਿਆਹ ਦੇ ਸਰਟੀਫਿਕੇਟ, ਇੰਨਕਮ ਟੈਕਸ ਸਰਟੀਫਿਕੇਟ, ਓਬੀਸੀ ਸਰਟੀਫਿਕੇਟ, ਬੀਸੀ, ਐਸਸੀ ਅਤੇ ਐਸਟੀ ਸਰਟੀਫਿਕੇਟ, ਵਿਧਵਾ ਪੈਨਸ਼ਨ, ਅੰਗਹੀਣਤਾ ਪੈਨਸ਼ਨ ਅਤੇ ਬੁਢਾਪਾ ਪੈਨਸ਼ਨ, ਨਿਰਭਰ ਬੱਚਿਆਂ ਦੀ ਪੈਨਸ਼ਨ, ਰਿਹਾਇਸ਼ ਦਾ ਸਰਟੀਫਿਕੇਟ, ਜਨਮ ਅਤੇ ਮੌਤ ਦਾ ਸਰਟੀਫਿਕੇਟ, ਓਬੀਸੀ, ਐਸਸੀ ਅਤੇ ਐਸਟੀ ਸਕਾਲਰਸ਼ਿਪ ਅਤੇ ਉਸਾਰੀ ਕਿਰਤੀਆਂ ਦੇ ਭਲਾਈ ਕਾਰਡ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਉਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਡਾ. ਸ਼ੇਰ ਸਿੰਘ ਮੈਮੋਰੀਅਲ ਟਰੱਸਟ ਅਤੇ ਡਾ. ਐਸ.ਐਸ. ਆਹਲੂਵਾਲੀਆ ਵਲੋਂ ਖੋਲੇ ਗਏ ਸੇਵਾ ਕੇਂਦਰ ਦੀ ਸਰਾਹਨਾਂ ਕਰਦੇ ਹੋਏ ਕਿਹਾ ਕਿ ਇਸ ਉਪਰਾਲੇ ਦੇ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ।

ਇਸ ਮੌਕੇ ਉਤੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਬੂਟੇ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਬੂਟੇ ਲਗਾ ਕੇ ਅਸੀਂ ਆਪਣੇ ਵਾਤਾਵਰਣ ਨੂੰ ਹੋਰ ਜ਼ਿਆਦਾ ਸਾਫ਼–ਸੁਥਰਾ ਬਣਾ ਕੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸਵਾਰ ਸਕਦੇ ਹਾਂ। ਇਸ ਮੌਕੇ ਉਤੇ ਡਾ. ਸ਼ੇਰ ਸਿੰਘ ਦੇ ਸਪੁੱਤਰ ਨਵਜੋਤ ਸਿੰਘ ਅਤੇ ਉਦੇ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..