ਪਹਿਲੇ ਦਿਨ ਹੀ ਬੇਰੁਜ਼ਗਾਰੀ ਖਤਮ ਕਰਨ ਲਈ ਚਲੇਗਾ ਮੇਰਾ ਹਰਾ ਪੈਨ : ਭਗਵੰਤ ਮਾਨ
ਸੰਗਰੂਰ, 10 ਮਾਰਚ, 2022: ਆਮ ਆਦਮੀ ਪਾਰਟੀ ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਸ਼ਹੀਦ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਵਜੋਂ ਮੇਰਾ ਹਰਾ ਪੈਨ ਪਹਿਲੇ ਦਿਨ ਹੀ ਬੇਰੁਜ਼ਗਾਰੀ ਦੂਰ ਕਰਨ ਲਈ ਚਲੇਗਾ।