ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਐਵਾਰਡ ਨਾਲ ਸਨਮਾਨਿਤ
1 min readਮੋਹਾਲੀ, 11 ਮਾਰਚ, 2022: ਰਿਆਤ ਬਾਹਰਾ ਯੂਨੀਵਰਸਿਟੀ ਨੇ ਖ਼ੂਨਦਾਨ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਪ੍ਰਸਿੱਧ ਸਨਮਾਨ ਪ੍ਰਾਪਤ ਕੀਤਾ ਹੈ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੂੰ ਨੈਸ਼ਨਲ ਇੰਟੀਗਰੇਟਿਡ ਫੋਰਮ ਆਫ਼ ਆਰਟਿਸਟ ਐਂਡ ਐਕਟੀਵਿਸਟ (ਐਨਆਈਐਫਏਏ) ਦੁਆਰਾ ਸਥਾਪਿਤ ਕੀਤਾ ਗਿਆ ਇੰਟਰਨੈਸ਼ਨਲ ਲਾਈਫ ਸੇਵਰ ਐਵਾਰਡ ਪ੍ਰਦਾਨ ਕੀਤਾ।
ਇਸ ਦੌਰਾਨ ਰਾਜਪਾਲ ਨੇ ਸਿੱਖਿਆ ਸ਼ਾਸਤਰੀਆਂ ਤੋਂ ਇਲਾਵਾ ਵੱਖ-ਵੱਖ ਸਮਾਜ ਭਲਾਈ ਪੋ੍ਰਜੈਕਟਾਂ ਵਿੱਚ ਆਰਬੀਯੂ ਦੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਪੁਰਸਕਾਰ ਲਈ ਐਨਆਈਐਫਏਏ ਦਾ ਧੰਨਵਾਦ ਕਰਦੇ ਹੋਏ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਸਨਮਾਨ ਦੇਣ ਲਈ ਰਾਜਪਾਲ ਬਨਵਾਰੀਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਦੌਰਾਨ ਡਾ: ਸਿੰਘ ਨੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਦਾ ਵੀ ਉਨ੍ਹਾਂ ਦੀ ਪ੍ਰੇਰਣਾ ਲਈ ਧੰਨਵਾਦ ਕੀਤਾ।
ਫੋਟੋ ਕੈਪਸ਼ਨ:ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਰਾਜਪਾਲ ਬਨਵਾਰੀਲਾਲ ਪੁਰੋਹਿਤ।