March 28, 2024

Chandigarh Headline

True-stories

12 ਮਾਰਚ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

1 min read

ਮੋਹਾਲੀ, 11 ਮਾਰਚ, 2022: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ 12 ਮਾਰਚ ਨੂੰ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਅਦਾਲਤਾਂ ਵਿਚ ਲੰਬਤ ਮੁਕੱਦਮਿਆਂ ਦੇ ਨਾਲ-ਨਾਲ ਪ੍ਰੀ-ਲਿਟੀਗੇਟਿਵ ਕੇਸ ਵੀ ਸੁਣਵਾਈ ਲਈ ਰੱਖੇ ਜਾ ਰਹੇ ਹਨ।

ਇਸ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਅਤੇ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਵਲੋਂ ਲਗਾਏ ਗਏ ਨੋਡਲ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।

ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 12 ਮਾਰਚ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..